TSK

TSK · ਯਸਾ 41:21

Treasury of Scripture Knowledge references in ਪੰਜਾਬੀ IRV.

Back to passage

ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!

ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”

¶ ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

¶ ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।

ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।

¶ ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!