TSK

TSK · ਯਸਾ 43:13

Treasury of Scripture Knowledge references in ਪੰਜਾਬੀ IRV.

Back to passage

ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,

ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?

ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,

ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।

ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।

ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।

ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?

ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?

ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।

¶ ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।

ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”›

ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!

ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।