TSK

TSK · ਯਸਾ 44:13

Treasury of Scripture Knowledge references in ਪੰਜਾਬੀ IRV.

Back to passage

ਹੁਣ ਤੂੰ ਚੱਲਿਆ ਤਾਂ ਹੈਂ ਹੀ ਕਿਉਂ ਜੋ ਤੂੰ ਆਪਣੇ ਪਿਤਾ ਦੇ ਘਰ ਨੂੰ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ?

ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।

ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,

ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’

ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”

ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।

ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।