TSK

TSK · ਯਸਾ 49:3

Treasury of Scripture Knowledge references in ਪੰਜਾਬੀ IRV.

Back to passage

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

¶ ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।

¶ ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

‹ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ!› ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”

‹ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।›

‹ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।›

ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।