TSK

TSK · ਯਸਾ 5:13

Treasury of Scripture Knowledge references in ਪੰਜਾਬੀ IRV.

Back to passage

ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।

ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।

ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।

ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!

ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।

ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।

ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।

¶ ‹ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।›

ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।