ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
TSK
TSK · ਯਸਾ 65:13
Treasury of Scripture Knowledge references in ਪੰਜਾਬੀ IRV.
ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
¶ ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।
ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।
ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।
‹ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!›