TSK

TSK · ਯਸਾ 7:13

Treasury of Scripture Knowledge references in ਪੰਜਾਬੀ IRV.

Back to passage

ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?

ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ

¶ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!

¶ ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

¶ ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।

ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।

ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ?

ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?

¶ ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?

¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।