TSK

TSK · ਯਸਾ 8:21

Treasury of Scripture Knowledge references in ਪੰਜਾਬੀ IRV.

Back to passage

ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।

ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।

ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?

ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”

ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”

ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।

ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।

ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।

ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,