TSK

TSK · ਯਾਕੂਬ 2:14

Treasury of Scripture Knowledge references in ਪੰਜਾਬੀ IRV.

Back to passage

‹ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।›

‹ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।›

ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।

ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।

ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!

ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।

ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।

ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।

ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।

¶ ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।

ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।

ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ