TSK

TSK · ਯਾਕੂਬ 2:18

Treasury of Scripture Knowledge references in ਪੰਜਾਬੀ IRV.

Back to passage

‹ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?›

ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।

ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ।

ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।

ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।

ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।

ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।

¶ ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?

¶ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।