TSK

TSK · ਯਾਕੂਬ 2:19

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ।

ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”

ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।

ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

¶ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।›

ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।

ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।

ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।

ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ।

ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।