ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
TSK
TSK · ਯਾਕੂਬ 2:20
Treasury of Scripture Knowledge references in ਪੰਜਾਬੀ IRV.
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।
ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।