TSK

TSK · ਯਾਕੂਬ 2:21

Treasury of Scripture Knowledge references in ਪੰਜਾਬੀ IRV.

Back to passage

ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।

ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।

ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।

‹ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।›

ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,

‹ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।›

ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”

ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।

ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।