ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
TSK
TSK · ਯਾਕੂਬ 2:6
Treasury of Scripture Knowledge references in ਪੰਜਾਬੀ IRV.
ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
¶ ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
¶ ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।
¶ ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
¶ ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
¶ ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।