TSK

TSK · ਯਾਕੂਬ 4:7

Treasury of Scripture Knowledge references in ਪੰਜਾਬੀ IRV.

Back to passage

ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ।

ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ

ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”

¶ ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ,

ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!

ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।

ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।

ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।

ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।

ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।

ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।

ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ