TSK

TSK · ਯਿਰਮਿਯਾਹ 14:21

Treasury of Scripture Knowledge references in ਪੰਜਾਬੀ IRV.

Back to passage

ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।

ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ।

ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।

ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!

ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,

ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।

ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ

¶ ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।

ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।

ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?

ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।

ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!

ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।

‹ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।›

ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।