TSK

TSK · ਯਿਰਮਿਯਾਹ 2:21

Treasury of Scripture Knowledge references in ਪੰਜਾਬੀ IRV.

Back to passage

ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।

ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।

ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।

ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।

ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

¶ ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।

¶ ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,

ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ

ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?

¶ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ‹ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।›

¶ ਯਿਸੂ ਨੇ ਕਿਹਾ, ‹“ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”›