ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
TSK
TSK · ਯਿਰਮਿਯਾਹ 21:14
Treasury of Scripture Knowledge references in ਪੰਜਾਬੀ IRV.
ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
¶ ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
¶ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।
ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।
ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
ਹੇ ਮਨੁੱਖ ਦੇ ਪੁੱਤਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਵੱਲ ਨੂੰ ਮੂੰਹ ਕਰਕੇ ਦੱਖਣ ਦੇ ਜੰਗਲੀ ਮੈਦਾਨ ਦੇ ਬਾਰੇ ਭਵਿੱਖਬਾਣੀ ਕਰ
ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ।
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।