¶ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।
TSK
TSK · ਯਿਰਮਿਯਾਹ 21:2
Treasury of Scripture Knowledge references in ਪੰਜਾਬੀ IRV.
ਅਤੇ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁੱਛਿਆ ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ।
ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।
ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!
¶ ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?
ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।
ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
¶ ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।
ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ
ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
¶ ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ
¶ ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ।