TSK

TSK · ਯਿਰਮਿਯਾਹ 21:5

Treasury of Scripture Knowledge references in ਪੰਜਾਬੀ IRV.

Back to passage

ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ

ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?

ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

¶ ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।

ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ

ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।

ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।