TSK

TSK · ਯਿਰਮਿਯਾਹ 33:21

Treasury of Scripture Knowledge references in ਪੰਜਾਬੀ IRV.

Back to passage

ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?

ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ

ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।

ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।

ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।

ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›

ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,