TSK

TSK · ਯਿਰਮਿਯਾਹ 34:21

Treasury of Scripture Knowledge references in ਪੰਜਾਬੀ IRV.

Back to passage

¶ ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।

ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ

ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ

¶ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ

ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।

ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।