TSK

TSK · ਯਿਰਮਿਯਾਹ 51:21

Treasury of Scripture Knowledge references in ਪੰਜਾਬੀ IRV.

Back to passage

¶ ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।

ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!

ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!

¶ “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।

ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।

ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।