TSK

TSK · ਯਿਰਮਿਯਾਹ 8:21

Treasury of Scripture Knowledge references in ਪੰਜਾਬੀ IRV.

Back to passage

ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”

ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।

¶ ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!

ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।

¶ ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।

¶ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ