TSK

TSK · ਯਿਰਮਿਯਾਹ 9:21

Treasury of Scripture Knowledge references in ਪੰਜਾਬੀ IRV.

Back to passage

ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।

ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ

ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”

ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ।