¶ ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।
TSK
TSK · ਅੱਯੂਬ 15:21
Treasury of Scripture Knowledge references in ਪੰਜਾਬੀ IRV.
ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ।
¶ ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।
ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ।
ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।