TSK

TSK · ਅੱਯੂਬ 21:33

Treasury of Scripture Knowledge references in ਪੰਜਾਬੀ IRV.

Back to passage

ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।

ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।”

ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।

ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ

ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।