TSK

TSK · ਅੱਯੂਬ 21:4

Treasury of Scripture Knowledge references in ਪੰਜਾਬੀ IRV.

Back to passage

ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।

ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।

“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।

ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?

ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?

ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।

ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।