TSK

TSK · ਅੱਯੂਬ 34:21

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!

ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?

ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,

ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।

ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।