TSK

TSK · ਅੱਯੂਬ 4:21

Treasury of Scripture Knowledge references in ਪੰਜਾਬੀ IRV.

Back to passage

ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”

ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!

ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।

ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

‹ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?›

ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।