TSK

TSK · ਅੱਯੂਬ 6:21

Treasury of Scripture Knowledge references in ਪੰਜਾਬੀ IRV.

Back to passage

ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,

ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।

ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।

ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ।

‹ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।› ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।

¶ ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।