TSK

TSK · ਅੱਯੂਬ 7:21

Treasury of Scripture Knowledge references in ਪੰਜਾਬੀ IRV.

Back to passage

ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।

ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।

ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।

ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?

ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।

ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।

ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।

ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।

ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?

ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।

¶ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।