TSK

TSK · ਯੋਏਲ 1:13

Treasury of Scripture Knowledge references in ਪੰਜਾਬੀ IRV.

Back to passage

ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।

ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।

ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।

¶ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।

ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।

¶ ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!

ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?

ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।

ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।

ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,

ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।