TSK

TSK · ਯੋਏਲ 2:3

Treasury of Scripture Knowledge references in ਪੰਜਾਬੀ IRV.

Back to passage

ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।

ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।

ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!

ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।

ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।

¶ ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!

¶ ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ।

ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।