TSK

TSK · ਯੋਏਲ 2:32

Treasury of Scripture Knowledge references in ਪੰਜਾਬੀ IRV.

Back to passage

ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।

ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।

¶ ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।

ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।

ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।

ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।

ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

‹ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।›

ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।

¶ ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।

ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।

ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

¶ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।