TSK

TSK · ਯੋਏਲ 3:2

Treasury of Scripture Knowledge references in ਪੰਜਾਬੀ IRV.

Back to passage

ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ

¶ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ

¶ ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?

ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।

ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।

ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ।

¶ ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ ਹੋ ਜਾਵੇਂਗਾ।

¶ ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”

ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।

ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।

ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।

¶ ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।