TSK

TSK · ਯੂਹੰਨਾ 1:18

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?

ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।

ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”

ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।

ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?

¶ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”

ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।

¶ ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।

ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।

ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ।

¶ ‹ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।›

ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

‹ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।›

ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।

¶ ‹ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।›

¶ ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।

ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।

ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।

ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।