TSK

TSK · ਯੂਹੰਨਾ 1:38

Treasury of Scripture Knowledge references in ਪੰਜਾਬੀ IRV.

Back to passage

ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।

ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।

‹ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।›

ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ

¶ ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,

ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,

ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ‹ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।›

ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”

¶ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”

ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, ‹“ਤੁਸੀਂ ਕਿਸਨੂੰ ਲੱਭ ਰਹੇ ਹੋ?”›

ਯਿਸੂ ਨੇ ਉਸ ਨੂੰ ਕਿਹਾ, ‹“ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?”› ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”

ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?