TSK

TSK · ਯੂਹੰਨਾ 10:11

Treasury of Scripture Knowledge references in ਪੰਜਾਬੀ IRV.

Back to passage

ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।

ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

¶ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।

ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

‹ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ›

‹ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ›

ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।