TSK

TSK · ਯੂਹੰਨਾ 10:16

Treasury of Scripture Knowledge references in ਪੰਜਾਬੀ IRV.

Back to passage

ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।

ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

¶ ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

¶ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।

ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।

ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।

¶ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ

¶ ‹ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?›

‹ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ

ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।

ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।

¶ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

¶ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।

¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।

‹ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।›