TSK

TSK · ਯੂਹੰਨਾ 10:21

Treasury of Scripture Knowledge references in ਪੰਜਾਬੀ IRV.

Back to passage

ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।

ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

¶ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।

‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›

ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।