TSK

TSK · ਯੂਹੰਨਾ 10:28

Treasury of Scripture Knowledge references in ਪੰਜਾਬੀ IRV.

Back to passage

ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।

ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!

ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।

ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।

ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।

ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।›

ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ‹“ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,”› ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

‹ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।›

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

‹ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।›

ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›

ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!

ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।

ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।

¶ ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।

ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।

ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।

ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।

¶ ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,

¶ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।