TSK

TSK · ਯੂਹੰਨਾ 10:6

Treasury of Scripture Knowledge references in ਪੰਜਾਬੀ IRV.

Back to passage

ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।

ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

‹ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,› ‹ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ› ‹ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।›

ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”

ਇਹ ਆਦਮੀ ਕਹਿੰਦਾ ਹੈ, ‹ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ।› ਇਸ ਦਾ ਕੀ ਮਤਲਬ ਹੋਇਆ?”

‹ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।›

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।