TSK

TSK · ਯੂਹੰਨਾ 10:9

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!

ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।

¶ ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।›

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!