TSK

TSK · ਯੂਹੰਨਾ 11:43

Treasury of Scripture Knowledge references in ਪੰਜਾਬੀ IRV.

Back to passage

ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ।

ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ‹ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!›

ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?

ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!