TSK

TSK · ਯੂਹੰਨਾ 12:21

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।

ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।

ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।

¶ ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, ‹“ਮੇਰੇ ਮਗਰ ਚੱਲ।”›

‹ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”›

ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।