TSK

TSK · ਯੂਹੰਨਾ 12:23

Treasury of Scripture Knowledge references in ਪੰਜਾਬੀ IRV.

Back to passage

¶ ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -

ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।

‹ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”›

‹ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।›