TSK

TSK · ਯੂਹੰਨਾ 12:25

Treasury of Scripture Knowledge references in ਪੰਜਾਬੀ IRV.

Back to passage

ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।

‹ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।›

‹ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।›

¶ ਉਸ ਨੇ ਸਭਨਾਂ ਨੂੰ ਆਖਿਆ ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

‹ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।›

ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।