TSK

TSK · ਯੂਹੰਨਾ 13:20

Treasury of Scripture Knowledge references in ਪੰਜਾਬੀ IRV.

Back to passage

‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›

ਅਤੇ ਉਨ੍ਹਾਂ ਨੂੰ ਆਖਿਆ ਕਿ ‹ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।›

¶ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, ‹“ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।›

¶ ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।