TSK

TSK · ਯੂਹੰਨਾ 13:23

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।

ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।

ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”

ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”

¶ ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”

ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।